ਬਠਿੰਡਾ ਵਿੱਚ ਪਹਿਲੀ ਵਾਰ ਮੁਫਤ ਡਰੋਨ ਆਪਰੇਟਰ ਟ੍ਰੇਨਿੰਗ ਸ਼ੁਰੂ
- kakkar.news
- February 28, 2024
- Punjab
ਬਠਿੰਡਾ ਵਿੱਚ ਪਹਿਲੀ ਵਾਰ ਮੁਫਤ ਡਰੋਨ ਆਪਰੇਟਰ ਟ੍ਰੇਨਿੰਗ ਸ਼ੁਰੂ
ਫਾਜ਼ਿਲਕਾ 28 ਫਰਵਰੀ 2024 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲਾ ਬਠਿੰਡਾ (ਬਾਦਲ ਲੰਬੀ ਰੋਡ ਤੇ) ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਡਰੋਨ ਆਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਕੋਰਸ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਮਾਰਚ 2024 ਵਿੱਚ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਡਰੋਨ ਆਪਰੇਟਰ ਦੀ ਟ੍ਰੇਨਿੰਗ ਪੂਰੀ ਕਰਨ ਵਾਲੇ ਯੁਵਕਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇਹ ਕੋਰਸ ਦੋ ਮਹੀਨੇ ਦਾ ਹੋਵੇਗਾ । ਇਹ ਕੋਰਸ ਦਸਵੀਂ ਅਤੇ ਆਈਟੀਆਈ ਪਾਸ ਯੁਵਕਾਂ ਨੂੰ ਕਰਵਾਇਆ ਜਾਵੇਗਾ। ਇਸ ਲਈ ਜ਼ਿਲੇ ਨਾਲ ਸਬੰਧ ਰੱਖਦੇ ਇੱਛੁਕ ਨੌਜਵਾਨ ਜੋ ਡਰੋਨ ਆਪਰੇਟਰ ਅਤੇ ਮਲਟੀਰੋਟਰ ਟ੍ਰੇਨਿੰਗ ਲੈਣ ਦੇ ਚਾਹਵਾਨ ਹਨ ਇਕ ਮਾਰਚ ਤੋਂ ਬਾਅਦ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ ਤੇ ਸੀ ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਪਹੁੰਚ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਸ ਦੇ ਲਈ ਸੀ ਪਾਈਟ ਕੇਂਦਰ ਜਾਣ ਵਾਲੇ ਨੌਜਵਾਨ ਆਪਣੇ ਨਾਲ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਈਟੀਆਈ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਦੀ ਫੋਟੋ ਕਾਪੀ ਅਤੇ ਦੋ ਤਾਜ਼ਾ ਪਾਸਪੋਰਟ ਸਾਈਜ਼ ਤਸਵੀਰਾਂ ਲੈ ਕੇ ਜਾਣ। ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026